Kamaal News

Welcome to Kamaal News||Kamaal News is a online news channel and e-newspaper which provides current news/breaking news / india news / world news / Headlines /Latest News /today's News any thing you can say about it .It is going to become india's fastest growing Online News portal today .

Tuesday 7 March 2017

ਖੂਹ ਪੁੱਟਣ ਨੂੰ ਲੈ ਕੇ ਡੀ ਸੀ ਨੇ ਕੀਤੇ ਨਵੇਂ ਹੁਕਮ ਜਾਰੀ


ਗੁਰਦਾਸਪੁਰ, 6 ਮਾਰਚ (ਵਿਕਰਮ ਚੀਮਾਂ) :- ਪ੍ਰਦੀਪ ਕੁਮਾਰ ਅਗਰਵਾਲ ਜ਼ਿਲਾ  ਮੈਜਿਸਟਰੇਟ , ਗੁਰਦਾਸਪੁਰ  ਵਲੋਂ ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ  ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਇਹ ਹੁਕਮ ਜਾਰੀ ਕੀਤਾ ਹੈ.  ਕਿ ਜ਼ਿਲਾ  ਗੁਰਦਾਸਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਉਪਰੋਕਤ ਦਰਸਾਈਆਂ ਗਈਆਂ ਹਦਾਇਤਾਂ ਤੋਂ ਬਿਨਾਂ ਕੋਈ ਵੀ ਵਿਅਕਤੀ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਹੋਰ ਕੋਈ ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ।
 ਜਿਲਾ  ਗੁਰਦਾਸਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁਟਣ ਕਰਕੇ ਕਈ ਲੋਕ ਦੁਰਘਾਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੋਤਾਂ ਵੀ ਹੋ ਸਕਦੀਆਂ ਅਜਿਹੀਆਂ ਦੁਰਘਾਟਨਾਵਾਂ ਦੀ ਰੋਕਥਾਮ  ਕਰਨੀ ਜ਼ਰੂਰੀ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪੱਤਰ ਨੰ: 12/40/2010-1 ਸ.ਸ./2480-84 ਮਿਤੀ 25/8/12 ਰਾਹੀਂ ਹੇਠ ਲਿਖੀਆਂ ਹਦਾਇਆਂ ਵੀ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਦਸਿਆ ਕਿ    ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂੰਮੀ ਮਾਲਕ 15 ਦਿਨ ਪਹਿਲਾਂ ਜ਼ਿਲਾ  ਮੈਜਿਸਟਰੇਟ ਜਾਂ ਉਪ ਮੰਡਲ ਮੈਜਿਸਟਰੇਟ ਜਾਂ ਬੀ.ਡੀ.ਪੀ.ਓ. ਜਾਂ ਈ.ਓ . ਜਾਂ ਸਰਪੰਚ ਜਾਂ ਪਬਲਿਕ ਹੈਲਥ/ਮਿਊਂਸਪਲਟੀ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰਨਗੇ।  
 ਖੂਹ/ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ /ਅਰਧ ਸਰਕਾਰੀ/ਪ੍ਰਾਈਵੇਟ ਆਦਿ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਦੇ ਧਿਆਨ ਵਿੱਚ ਲਿਆਉਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ, ਸਪਲਾਈ ਅਤੇ ਸੈਨੀਟੇਸ਼ਨ ਮੰਡਲ 1/2/ ਗੁਰਦਾਸਪੁਰ ਪਾਸੋਂ ਅਜਿਹੀਆਂਰਜਿਸਟ੍ਰੇਸਨ ਕਰਾਉਣੀਆਂ ਭਾਵ ਜ਼ਿਲਾ ਗੁਰਦਾਸਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸਨ ਵਿਭਾਗ ਗੁਰਦਾਸਪੁਰ ਦੇ ਅਧਿਕਾਰ ਖੇਤਰ ਅਨੁਸਾਰ ਬਿਨਾਂ ਰਜਿਸਟਰੇਸਨ/ਲਿਖਤੀ ਪ੍ਰਵਾਨਗੀ ਖੂਹ/ਬੋਰ ਨਹੀਂ ਲਗਾਵੇਗਾ।
 ਖੂਹ/ਬੋਰ ਲਗਾਉਣ ਵਾਲੀ ਜਗਾ  ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ/ਬੋਰ ਲਗਾਉਣ  ਵਾਲੀਆ ਏਜੰਸੀਆਂ ਦਾ ਪਤਾ ਅਤੇ ਬੋਰ ਦੇ ਮਾਲਕ ਦਾ ਪੂਰਾ ਪਤਾ ਹੋਣਾ ਚਾਹਦਾ ਹੈ।
This news is provided by Kamaal News a Fastest growing online news portal and blog 

No comments:

Post a Comment