Kamaal News

Welcome to Kamaal News||Kamaal News is a online news channel and e-newspaper which provides current news/breaking news / india news / world news / Headlines /Latest News /today's News any thing you can say about it .It is going to become india's fastest growing Online News portal today .

Saturday 8 April 2017

ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ - ਖੇਤੀਬਾੜੀ ਵਿਭਾਗ


ਖੇਤਾਂ ਵਿਚ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਹੋ ਸਕਦਾ ਹੈ ਜੁਰਮਾਨਾ ਤੇ ਸਜ਼ਾ
ਬਟਾਲਾ, 6 ਅਪ੍ਰੈਲ ( ਵਿਕਰਮ ਚੀਮਾਂ ) - ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਰਾਸ਼ਟਰੀ ਗਰੀਨ ਟ੍ਰਿਬਿਊਨਲ ਵੱਲੋਂ ਜ਼ਾਰੀ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਈ ਜਾਵੇ।  ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦੇ ਹੋਏ ਬਟਾਲਾ ਦੇ ਖੇਤੀਬਾੜੀ ਵਿਕਾਸ ਅਫਸਰ ਸ. ਪਰਮਬੀਰ ਸਿੰਘ ਕਾਹਲੋਂ ਨੇ ਕਿਹਾ ਕਿ ਕਣਕ ਦੇ ਨਾੜ ਦੀ ਅੱਗ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਉਥੇ ਜੀਵ ਜੰਤੂਆਂ ਅਤੇ ਬਨਸਪਤੀ ਦਾ ਨੁਕਸਾਨ ਹੋਣ ਦੇ ਇਲਾਵਾ ਮਿੱਟੀ ਦੀ ਸਿਹਤ ਵਿਚ ਵੀ ਵਿਗਾੜ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਇਸ ਅੱਗ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਰਾਸ਼ਟਰੀ ਗਰੀਨ ਟ੍ਰਿਬਿਊਨਲ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਜੇਕਰ ਕਿਸੇ ਵੀ ਕਿਸਾਨ ਨੇ ਖੇਤਾਂ ਵਿਚ ਅੱਗ ਲਗਾਈ ਤਾਂ ਉਸ ਨੂੰ ਜ਼ੁਰਮਾਨਾ ਕਰਨ ਦੇ ਨਾਲ ਨਾਲ ਸਬੰਧਿਤ ਥਾਣੇ ਵਿਚ ਪਰਚਾ ਦਰਜ ਕਰਕੇ ਸਖਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਸ. ਕਾਹਲੋਂ ਨੇ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਦੀ ਸੂਰਤ ਵਿਚ 2 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਨੂੰ 1500 ਰੁਪਏ, 2 ਤੋਂ 5 ਏਕੜ ਵਾਲੇ ਕਿਸਾਨ ਨੂੰ 2500 ਰੁਪਏ ਅਤੇ 5 ਏਕੜ ਤੋਂ ਜਿਆਦਾ ਮਾਲਕੀ ਵਾਲੇ ਕਿਸਾਨ ਨੂੰ 15000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਜੇਕਰ ਕਿਸੇ ਵੀ ਥਾਂ 'ਤੇ ਅੱਗ ਲਗਾਉਣ ਦਾ ਮਾਮਲਾ ਸਾਹਮਣਾ ਆਇਆ ਤਾਂ ਵਿਭਾਗ ਵੱਲੋਂ ਸਖਤ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।
ਖੇਤੀਬਾੜੀ ਵਿਕਾਸ ਅਫਸਰ ਸ. ਪਰਮਬੀਰ ਸਿੰਘ ਕਾਹਲੋਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਉਸਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ ਉਥੇ ਅਨੇਕਾਂ ਜੀਵ ਜੰਤੂ ਸੜਨ ਦੇ ਨਾਲ ਆਲਮੀ ਤਪਸ ਵਿੱਚ ਵੀ ਵਾਧਾ ਹੋ ਰਿਹਾ ਹੈ ਜੋ ਕਿ ਬਹੁਤ ਖਤਰਨਾਕ ਸਾਬਤ ਹੋਵੇਗਾ। ਸ. ਕਾਹਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਭਾਗ ਦੀ ਸਲਾਹ 'ਤੇ ਅਮਲ ਕਰਦੇ ਹੋਏ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। 

No comments:

Post a Comment